Ludhiana Jagraon Gangrape: ਲੁਧਿਆਣਾ: ਲੁਧਿਆਣਾ ਦੇ ਜਗਰਾਓਂ ‘ਚ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮ ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮ ‘ਤੇ ਇਲਜ਼ਾਮ ਹੈ ਕਿ ਉਸਨੇ ਮਾਮਲੇ ‘ਚ ਲਾਪਰਵਾਹੀ ਵਰਤੀ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਦੋਸਤ ਨੇ ਪੁਲਿਸ ਮੁਲਾਜ਼ਮ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸਦੇ ਨਾਲ ਹੀ ਪੁਲਿਸ ਨੇ 2 ਲੋਕਾਂ ਨੂੰ ਵੀ ‘ਹਿਰਾਸਤ ਚ ਲੈ ਲਿਆ ਹੈ ਤੇ ਬਾਕੀ ਮੁਲਜਮਾਂ ਦਾ ਸਕੇਚ ਬਣਵਾ ਕੇ ਜਲਦ ਹੀ ਜਾਰੀ ਕੀਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਲੁਧਿਆਣਾ ਦੇ ਜਗਰਾਓਂ ‘ਚ ਇਕ ਲੜਕੀ ਨਾਲ 10 ਵਿਅਕਤੀਆਂ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਮੁਲਜਮਾਂ ਨੇ ਪਹਿਲਾਂ ਲੜਕੀ ਨੂੰ ਅਗਵਾ ਕੀਤਾ ਤੇ ਫਿਰ ਉਸ ਨਾਲ ਬਲਾਤਕਾਰ ਕੀਤਾ ਗਿਆ।

Ludhiana Jagraon Gangrape
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋ ਉਕਤ ਲੜਕੀ ਆਪਣੇ ਦੋਸਤ ਨਾਲ ਕਾਰ ‘ਚ ਘੁੰਮਣ ਜਾ ਰਹੀ ਸੀ, ਪਰ ਰਸਤੇ ‘ਚ 4 ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਕਾਰ ਨੂੰ ਰੋਕ ਕੇ ਪਹਿਲਾਂ ਗੱਡੀ ਦਾ ਸੀਸਾ ਤੋੜਿਆ ਅਤੇ ਫਿਰ ਲੜਕੀ ਦੇ ਦੋਸਤ ਨਾਲ ਮਾਰ ਕੁੱਟ ਕਰਕੇ ਲੜਕੀ ਨੂੰ ਅਗਵਾ ਕਰਕੇ ਇੱਕ ਫਾਰਮ ਹਾਊਸ ‘ਚ ਲਿਜਾ ਕੇ ਘਟਨਾ ਨੂੰ ਅੰਜ਼ਾਮ ਦਿੱਤਾ। ਇਹਨਾਂ ਹੀ ਨਹੀਂ ਮੁਲਜਮਾਂ ਵਲੋਂ ਪੀੜਤ ਨੂੰ ਰਿਆਹ ਕਰਨ ਲਈ 2 ਲੱਖ ਦੀ ਫਿਰੌਤੀ ਵੀ ਮੰਗੀ ਗਈ ਸੀ। ਬਹਿਰਹਾਲ ਇਸ ਮਾਮਲੇ ਨੇ ਇਕ ਵਾਰ ਫਿਰ ਨਿਰਭਿਆ ਕਾਂਡ ਦੀ ਯਾਦ ਤਾਜ਼ਾ ਕਰ ਦਿੱਤੀ ਹੈ। ਇਹ ਮਾਮਲਾ ਉਸ ਤੋਂ ਵੀ ਜ਼ਿਆਦਾ ਤਕਲੀਫ ਦੇਣ ਵਾਲਾ ਹੈ। ਹੁਣ ਵੇਖਣਾ ਹੋਵੇਗਾ ਕਿ ਬਾਕੀ ਮੁਲਜ਼ਮ ਕਦੋਂ ਤੱਕ ਫੜੇ ਜਾਣਗੇ।
