1984 Sikh Genocide: ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਰਵਿੰਦ ਕੇਜਰੀਵਾਲ ਸਰਕਾਰ ‘ਤੇ 1984 ਦੇ ਸਿੱਖ ਕਤਲੇਆਮ ਕੇਸ ਦੀ ਫਾਈਲ ਗੁੰਮ ਕਰਨ ਦੇ ਦੋਸ਼ ਲਾਏ ਹਨ। ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ, ਕੇਂਦਰ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੀ ਜਾਂਚ ‘ਚ ਸਹਿਯੋਗ ਨਹੀਂ ਕਰ ਰਹੀ ਹੈ। ਹਰਸਿਮਰਤ ਬਾਦਲ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਕਿਹਾ ਕਿ ਕੇਜਰੀਵਾਲ ਸਰਕਾਰ, ਕੇਂਦਰ ਸਰਕਾਰ ਨਾਲ ਸਹਿਯੋਗ ਨਹੀਂ ਕਰ ਰਹੀ ਹੈ। ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਐੱਸ. ਆਈ. ਟੀ. ਨਿਯੁਕਤ ਕੀਤੀ ਗਈ ਪਰ 1984 ਵਿਚ 63 ਲੋਕਾਂ ਦੇ ਕਤਲ ਦੀ ਫਾਈਲ ਨੂੰ ਗੁੰਮ ਕਰ ਦਿੱਤਾ ਗਿਆ, ਜੋ ਕਿ ਸਰਕਾਰ ਦੀ ਲਾਪਰਵਾਹੀ ਹੈ। ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਵਾਇਆ ਹੈ ਉਹ 34 ਸਾਲਾਂ ਤੋਂ ਇਨਸਾਫ ਦੀ ਉਡੀਕ ‘ਚ ਬੈਠੇ ਹਨ ਪਰ ਕੇਜਰੀਵਾਲ ਨੂੰ ਕੋਈ ਪਰਵਾਹ ਨਹੀਂ ਹੈ।
Kejriwal Govt has not been cooperating with Central govt. appointed SIT probing the anti-Sikh riots. But misplacing file of the killing of 63 people in 1984 is blatant connivance. For 34 years, people who lost their dear ones are waiting for closure but Kejriwal doesn't care. pic.twitter.com/Ovqa9e4fgp
— Harsimrat Kaur Badal (@HarsimratBadal_) December 3, 2018
1984 Sikh Genocide
ਜਿਕਰਯੋਗ ਹੈ ਕਿ ਅਕਾਲੀ ਦਲ ਦੇ ਨੇਤਾ ਮਨਜੀਤ ਸਿੰਘ ਜੀ. ਕੇ. ਨੇ ਵੀ ਦਿੱਲੀ ਸਰਕਾਰ ‘ਤੇ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ ਕਾਰਨ ਹੀ 63 ਸਿੱਖਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ ਅਤੇ ਸਰਕਾਰ ਨੇ ਹੀ 63 ਸਿੱਖਾਂ ਦੇ ਕਤਲ ਦੀ ਫਾਈਲ ਗੁੰਮ ਕੀਤੀ ਹੈ।