Dilpreet dhillon shares picture: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਅੱਜ ਬਹੁਤ ਹੀ ਖ਼ੁਸ਼ ਨੇ ਕਿਉਂ ਅੱਜ ਉਨ੍ਹਾਂ ਦੀ ਲਾਈਫ ਪਾਟਨਰ ਅੰਬਰ ਧਾਲੀਵਾਲ ਦਾ ਜਨਮ ਦਿਨ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਹੈਪੀ ਬਰਥਡੇਅ ਅੰਬਰ ਧਾਲੀਵਾਲ’ਦੱਸ ਦਈਏ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦਰਸ਼ਕਾਂ ਵੱਲੋਂ ਇਸ ਤਸਵੀਰਾ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਸਾਲ 2018 ‘ਚ ਵਿਆਹ ਦੇ ਪਵਿੱਤਰ ਰਿਸ਼ਤੇ ‘ਚ ਬੱਝੇ ਗਏ ਸਨ। ਉਨ੍ਹਾਂ ਦੇ ਵਿਆਹ ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ, ਰੇਸ਼ਮ ਸਿੰਘ ਅਨਮੋਲ, ਗੋਲਡੀ ਤੇ ਸੱਤੇ, ਕਰਨ ਔਜਲਾ ਵਰਗੇ ਨਾਮੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ।ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਤਾਂ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ਉਹ ਹਾਲ ਹੀ ‘ਚ ਪੰਜਾਬੀ ਫ਼ਿਲਮ ‘ਜੱਦੀ ਸਰਦਾਰ’ ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਆਪਣੀ ਅਗਲੀ ਵਾਲੀ ਫ਼ਿਲਮ ‘ਮੇਰਾ ਵਿਆਹ ਕਰਾਦੋ’ ਦੀ ਸ਼ੂਟਿੰਗ ਕਰ ਰਹੇ ਹਨ।ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿਤੇ ਹਨ ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ ਜਾਣਕਾਰੀ ਮੁਤਾਬਕ ‘ਗੁੰਡੇ ਨੰਬਰ 1’ ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।

ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ। ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਇਨ੍ਹਾਂ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਈ ਗਾਇਕਾਂ ਨੇ ਧਮਾਲਾ ਪਾਈਆ ਹੋਈਆ ਹਨ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। ਸਕੂਲੀ ਸਮੇਂ ‘ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਅੱਖੀਆ ਦੇ ਗੀਤ ਗਾਉਂਦੇ ਹੁੰਦੇ ਸਨ। ਦਿਲਪ੍ਰੀਤ ਢਿੱਲੋਂ ਨੇ ਗਾਇਕੀ ਦੀ ਸ਼ੁਰੂਆਤ ‘ਗੁੰਡੇ’ ਗੀਤ ਨਾਲ ਕੀਤੀ ਸੀ, ਜੋ ਲੋਕਾਂ ਨੂੰ ਖੂਬ ਪਸੰਦ ਆਇਆ ਸੀ। ਇਸ ਗੀਤ ਨੂੰ ਦਿਲਪ੍ਰੀਤ ਢਿੱਲੋਂ ਨੇ ਕਾਫੀ ਸੁੱਚਜੇ ਢੰਗ ਨਾਲ ਗਾਇਆ ਸੀ।