ਗਾਇਕੀ ਤੋਂ ਪਹਿਲਾਂ ਮਿਸ ਪੂਜਾ ਕਰਦੀ ਸੀ ਕੁਝ ਅਜਿਹਾ ਕੰਮ

Punjabi Famous Singer Miss Pooja Birthday Celebrations

1 of 10

Miss Pooja Birthday: ਮਿਸ ਪੂਜਾ ਪਾਲੀਵੁਡ ਦੀ ਬਹੁਤ ਹੀ ਮਸ਼ਹੂਰ ਸਿੰਗਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਵਧੀਆ ਅਦਾਕਾਰਾ ਵੀ ਹੈ।

Miss Pooja Birthday

ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

Miss Pooja Birthday

ਮਿਸ ਪੂਜਾ ਨੂੰ ਪੰਜਾਬ ਦੀ ਕੋਇਲ ਦਾ ਖਿਤਾਬ ਦਿੱਤਾ ਜਾਵੇ ਤਾਂ ਇਸ ‘ਚ ਕੋਈ ਦੋ ਰਾਏ ਨਹੀਂ ਕਿਉਂਕਿ ਪੰਜਾਬ ਦੀ ਇਸ ਗਾਇਕਾ ਦਾ ਹਰ ਗਾਣਾ ਹਿੱਟ ਹੁੰਦਾ ਹੈ।

Miss Pooja Birthday

ਮਿਸ ਪੂਜਾ ਨੇ ਜਿਸ ਵੀ ਗਾਇਕ ਨਾਲ ਡਿਊਟ ਗੀਤ ਕੀਤਾ ਉਸ ਦਾ ਗਾਣਾ ਹਿੱਟ ਹੋ ਗਿਆ।

Miss Pooja Birthday

ਇਸ ਲਈ ਉਹਨਾਂ ਦੇ ਡਿਊਂਟ ਗਾਣਿਆਂ ਦੀ ਬਹੁਤ ਲੰਬੀ ਲਿਸਟ ਹੈ। ਇੱਥੇ ਹੀ ਬਸ ਨਹੀਂ ਉਹਨਾਂ ਦੇ ਸੋਲੋ ਗਾਣੇ ਵੀ ਕਾਫੀ ਹਿੱਟ ਰਹੇ ਹਨ।

Miss Pooja Birthday

ਮਿਸ ਪੂਜਾ ਦਾ ਅੱਜ ਜਨਮ ਦਿਨ ਹੈ ਉਹਨਾਂ ਦਾ ਜਨਮ 4 ਦਸੰਬਰ 1980 ਨੂੰ ਪੰਜਾਬ ਦੇ ਰਾਜਪੁਰਾ ਸ਼ਹਿਰ ਵਿੱਚ ਹੋਇਆ।

Miss Pooja BirthdayMiss Pooja Birthday

ਉਹਨਾਂ ਦਾ ਅਸਲੀ ਨਾਂਅ ਗੁਰਿੰਦਰ ਕੌਰ ਕੈਂਥ ਹੈ ਜਿਹੜਾ ਕਿ ਉਹਨਾਂ ਦੇ ਮਾਤਾ ਪਿਤਾ ਨੇ ਰੱਖਿਆ ਸੀ।

Miss Pooja BirthdayMiss Pooja Birthday

ਮਿਸ ਪੂਜਾ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ, ਜਿਸ ਕਰਕੇ ਉਹਨਾਂ ਦੇ ਪਿਤਾ ਨੇ ਬਚਪਨ ਤੋਂ ਹੀ ਉਹਨਾਂ ਨੂੰ ਗਾਉਣ ਵਜਾਉਣ ਦੀ ਟ੍ਰੇਨਿੰਗ ਦਵਾਉਣੀ ਸ਼ੁਰੂ ਕਰ ਦਿੱਤੀ ਸੀ।

Miss Pooja Birthday

ਮਿਸ ਪੂਜਾ ਜਦੋਂ ਚਾਰ ਪੰਜ ਸਾਲ ਦੀ ਸੀ ਤਾਂ ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ। ਇਹੀ ਵਜ੍ਹਾ ਹੈ ਕਿ ਉਹਨਾਂ ਦੀ ਸਟੇਜ਼ ਪ੍ਰਫਾਰਮੈਂਸ ਸਭ ਤੋਂ ਵਧੀਆ ਹੈ।

Miss Pooja Birthday

ਮਿਸ ਪੂਜਾ ਨੇ ਮਿਊਜ਼ਿਕ ਵਿੱਚ ਹੀ ਬੈਚਲਰ ਡਿਗਰੀ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮਾਸਟਰ ਡਿਗਰੀ ਵੀ ਮਿਊਜ਼ਿਕ ਵਿੱਚ ਕੀਤੀ ਹੈ ਇੱਥੋਂ ਤੱਕ ਕਿ ਉਹਨਾਂ ਨੇ ਬੀ-ਐੱਡ ਦੀ ਪੜਾਈ ਵੀ ਮਿਊਜ਼ਿਕ ਵਿੱਚ ਕੀਤੀ ਹੈ।

Miss Pooja Birthday