Romantic song kuch bol ve: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬਿੰਨੂ ਢਿੱਲੋਂ ਤੇ ਸਰਗੁਣ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਝੱਲੇ’ ਦੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਰਿਲੀਜ਼ ਹੋ ਰਹੇ ਹਨ। ਜਿਸਦੇ ਚੱਲਦੇ ਫ਼ਿਲਮ ਦਾ ਰੋਮਾਂਟਿਕ ਗੀਤ ‘ਕੁਝ ਬੋਲ ਵੇ’ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ।

ਇਸ ਗਾਣੇ ਨੂੰ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ਨੂੰ ਮਿਊਜ਼ਿਕ ਦਿੱਤਾ ਹੈ ਡਾਇਮੰਡਸਟਾਰ ਵਰਲਡਵਾਈਡ ਨੇ। ਗੀਤ ਨੂੰ ਬਿੰਨੂ ਢਿੱਲੋਂ ਤੇ ਸਰਗੁਣ ਮਹਿਤਾ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਸਪੀਡ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਜੇਕਰ ਫਿਲਮ ਦੇ ਗੱਲ ਕਰੀਏ ਤਾ ਝੱਲੇ ਫ਼ਿਲਮ ਨੂੰ ਅਮਰਜੀਤ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਤੇ ਇਸ ਫ਼ਿਲਮ ‘ਚ ਡਾਇਲਾਗ ਰਾਕੇਸ਼ ਧਵਨ ਵੱਲੋਂ ਲਿਖੇ ਗਏ ਹਨ। ਬਿੰਨੂ ਤੇ ਸਰਗੁਣ ਤੋਂ ਇਲਾਵਾ ਇਸ ਫ਼ਿਲਮ ਵਿਚ ਹਾਰਬੀ ਸੰਘਾ, ਬਨਿੰਦਰ ਬੰਨੀ,ਪਵਨ ਮਲਹੋਤਰਾ, ਜਤਿੰਦਰ ਕੌਰ ਵਰਗੇ ਨਾਮੀ ਚਿਹਰੇ ਵੀ ਨਜ਼ਰ ਆਉਣਗੇ।

ਇਹ ਫ਼ਿਲਮ ਜਲਦ ਹੀ 15 ਨਵੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਵਾਲੇ ਹੈ ਇਸ ਤੋਂ ਇਲਾਵਾ ਕੁਝ ਦਿਨ ਪਹਿਲਾ ਹੀ ਝੱਲਾ ਗੀਤ ਦਰਸ਼ਕਾਂ ਦੇ ਰੁ ਬ ਰੁ ਹੋਇਆ ਸੀ ਜਿਸ ਨੂੰ ਗੁਰਨਾਮ ਭੁੱਲਰ ਨੇ ਆਪਣੇ ਮਿੱਠੀ ਅਵਾਜ ਚ ਸ਼ਿਗਾਰਿਆ ਹੈ ਇਸ ਗੀਤ ‘ਚ ਪੇਸ਼ ਕੀਤਾ ਗਿਆ ਹੈ ਪਿਆਰ ਆਮ ਲੋਕਾਂ ‘ਚ ਹੀ ਨਹੀਂ ਸਗੋਂ ਝੱਲੇ ਲੋਕਾਂ ‘ਚ ਵੀ ਹੁੰਦਾ ਹੈ। ਕਿਵੇਂ ਪਿਆਰ ਦਾ ਫੁੱਲ ਕਿਸੇ ਵੀ ਥਾਵੇਂ ਉੱਗ ਸਕਦਾ ਹੈ।ਇਸ ਦੋਵਾਂ ਦੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਸਰੋਤਿਆਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।ਯੂ ਟਿਊਬ ਤੇ ਇਸ ਗੀਤ ਦੇ 1,007,653 ਤੋਂ ਵੀ ਵੱਧ ਵਿਊਸਜ ਹੋ ਚੁਕੇ ਹਨ।