150 Indians deported from US: ਅਮਰੀਕਾ ਨੇ ਭਾਰੀ ਗਿਣਤੀ ਵਿੱਚ ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ। ਅਮਰੀਕਾ ਨੇ ਕਰੀਬ 150 ਭਾਰਤੀਆਂ ਨੂੰ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਗ਼ੈਰਕਾਨੂੰਨੀ ਤੌਰ ਤੇ ਦੇਸ਼ ਵਿੱਚ ਦਾਖ਼ਲ ਹੋਣ ਕਾਰਨ ਡਿਪੋਰਟ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਆਉਣ ਵਾਲਾ ਵਿਸ਼ੇਸ਼ ਜ਼ਹਾਜ ਸਵੇਰੇ 6 ਵਜੇ ਦਿੱਲੀ ਟਰਮੀਨਲ ਤੇ ਉਤਾਰਿਆ। ਇਹ ਜ਼ਹਾਜ ਬੰਗਲਾਦੇਸ਼ ਦੇ ਰਸਤੇ ਭਾਰਤ ਪਹੁੰਚਾਇਆ।

ਉਨ੍ਹਾਂ ਦੱਸਿਆ ਕਿ ਸਾਰੇ ਵਿਅਕਤੀ ਟਰਮੀਨਲ ਤੇ ਹਨ ਅਤੇ ਇਮੀਗ੍ਰੇਸ਼ਨ ਵਿਭਾਗ ਨਾਲ ਉਨ੍ਹਾਂ ਦੇ ਕਾਗਜ਼ਾਂ ਦਾ ਕੰਮ ਚੱਲ ਰਿਹਾ ਹੈ। ਸਾਰੇ ਡਿਪੋਰਟ ਕੀਤੇ ਵਿਅਕਤੀਆਂ ਨੂੰ ਇੱਕ-ਇੱਕ ਕਰਕੇ ਏਅਰਪੋਰਟ ਤੋਂ ਬਾਹਰ ਆਉਣ ਦਿੱਤਾ ਜਾਏਗਾ।

ਜ਼ਿਕਰਯੋਗ ਹੈ ਕਿ ਇੰਨ੍ਹਾਂ ਅਧਿਕਾਰੀਆਂ ਨੇ ਜਾਂ ਤਾਂ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਾਂ ਉਹ ਗ਼ੈਰਕਾਨੂੰਨੀ ਪ੍ਰਵਾਸੀ ਸਨ। ਇਸ ਸਬੰਧੀ ਮੈਕਸੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ 18 ਅਕਤੂਬਰ ਨੂੰ 300 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਰਹਿਣ ਕਾਰਨ ਦੇਸ਼ ਵਿੱਚੋਂ ਕੱਢ ਦਿੱਤਾ ਸੀ। ਦੱਸ ਦੇਈਏ ਕਿ ਇਹ ਡਿਪੋਰਟ ਕੀਤੇ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਸੀ।