Jammu Kashmir Terrorist Killed : ਜੰਮੂ-ਕਸ਼ਮੀਰ : ਇੱਥੇ ਦੇ ਸ਼ੋਪੀਆਂ ਜ਼ਿਲੇ ਦੇ ਮੋਲੂ-ਚਿਤਰਗ੍ਰਾਮ ਇਲਾਕੇ ‘ਚ ਅੱਜ ਸਵੇਰੇ ਐਨਕਾਊਂਟਰ ‘ਚ ਫੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਿਕ ਭਾਰਤੀ ਫੌਜ ਦੀ 44 ਆਰ.ਆਰ. ਪੈਟ੍ਰੋਲਿੰਗ ਪਾਰਟੀ ਆਪਣੇ ਵਾਹਨਾਂ ‘ਚ ਸ਼ੋਪੀਆਂ ਵੱਲ ਵਧ ਰਹੀ ਸੀ।

ਫੌਜ ਦਾ ਗਸ਼ਤੀ ਦਲ ਇੱਥੇ ਪੁੱਜਾ ਤਾਂ ਉੱਥੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਅੱਤਵਾਦੀਆਂ ਨੇ ਫੌਜ ਦੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ, ਇਸ ਤੋਂ ਬਾਅਦ ਫੌਜ ਨੇ ਜਵਾਬੀ ਕਾਰਵਾਈ ‘ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਐਨਕਾਊਂਟਰ ‘ਚ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਇਹ ਵੀ ਪੜੋ : ਕਸ਼ਮੀਰ ਦੇ ਸੋਪੋਰ ‘ਚ ਭਾਰਤੀ ਸੁਰੱਖਿਆ ਬਲਾਂ ਨੇ ਬੀਤੇ ਦਿਨੀਂ ਲਗਪਗ 15 ਘੰਟੇ ਦੇ ਮੁਕਾਬਲੇ ਪਿੱਛੋਂ ਲਸ਼ਕਰ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲ਼ੀ ਸਿੱਕਾ ਬਰਾਮਦ ਕੀਤਾ ਗਿਆ ਹੈ।

ਹਿੰਸਾ ਤੋਂ ਬਚਣ ਲਈ ਸਥਾਨਕ ਪ੍ਰਸ਼ਾਸਨ ਨੇ ਪੂਰੇ ਸੋਪੋਰ ‘ਚ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਇਲਾਵਾ ਸੰਵੇਦਨਸ਼ੀਲ ਇਲਾਕਿਆਂ ਵਿਚ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਹਨ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ।