Nine dead after rescue boat capsizes: ਮਹਾਂਰਾਸ਼ਟਰ: ਮਹਾਂਰਾਸ਼ਟਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਹਾਲਾਤ ਬਹੁਤ ਜ਼ਿਆਦਾ ਵਿਗੜ ਗਏ ਹਨ । ਭਾਰੀ ਬਾਰਿਸ਼ ਅਤੇ ਹੜ੍ਹ ਕਾਰਨ ਪੱਛਮੀ ਮਹਾਂਰਾਸ਼ਟਰ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮਹਾਂਰਾਸ਼ਟਰ ਵਿੱਚ ਹਾਲਾਤ ਵਿਗੜਨ ਕਾਰਨ ਉਥੋਂ ਦੇ ਸਾਂਗਲੀ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਪਹੁੰਚਾਇਆ ਜਾ ਰਿਹਾ ਸੀ ਕਿ ਅਚਾਨਕ ਉਨ੍ਹਾਂ ਲੋਕਾਂ ਨਾਲ ਭਰੀ ਕਿਸ਼ਤੀ ਪਲਟ ਗਈ । ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਲਾਪਤਾ ਦੱਸੇ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਬਾਰਿਸ਼ ਅਤੇ ਹੜ੍ਹ ਕਾਰਨ ਪੱਛਮੀ ਮਹਾਂਰਾਸ਼ਟਰ ਵਿੱਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਦੱਸਿਆ ਜਾ ਰਿਹਾ ਹੈ ਕਿ ਸਾਂਗਲੀ ਅਤੇ ਕੋਲਹਾਪੁਰ ਵਿੱਚ ਸਥਿਤੀ ਹਾਲੇ ਵੀ ਗੰਭੀਰ ਬਣੀ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਅਧਿਕਾਰੀ ਨੇ ਦੱਸਿਆ ਕਿ ਕਰੀਬ 53 ਹਜ਼ਾਰ ਲੋਕਾਂ ਨੂੰ ਸਾਂਗਲੀ ਤੋਂ, 51 ਹਜ਼ਾਰ ਲੋਕਾਂ ਨੂੰ ਕੋਲਹਾਪੁਰ ਤੋਂ ਅਤੇ 13 ਹਜ਼ਾਰ ਲੋਕਾਂ ਨੂੰ ਪੁਣੇ ਤੋਂ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ । ਵਿਗੜੇ ਹੋਏ ਹਾਲਾਤਾਂ ਨੂੰ ਦੇਖ ਕੇ ਲੋਕਾਂ ਨੂੰ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ ।