Petrol price rises: ਪੈਟਰੋਲ ਦੀਆਂ ਕੀਮਤਾਂ ‘ਚ ਅੱਜ ਵਾਧਾ ਹੋਇਆ ਹੈ, ਜਿਸ ਕਾਰਨ ਦਿੱਲੀ ਸਮੇਤ ਦੇਸ਼ ਦੇ ਕਈ ਮਹਾਂਨਗਰਾਂ ‘ਚ ਪੈਟਰੋਲ ਮਹਿੰਗਾ ਵਿਕ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਆਈ।

ਆਓ ਜਾਣਦੇ ਹਾਂ ਵੱਖ-ਵੱਖ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ। ਰਾਸ਼ਟਰੀ ਰਾਜਧਾਨੀ ‘ਚ ਅੱਜ ਇਕ ਲੀਟਰ ਪੈਟਰੋਲ ਦੀ ਕੀਮਤ 15 ਪੈਸੇ ਚੜ੍ਹ ਕੇ 73.45 ਰੁਪਏ ਅਤੇ ਡੀਜ਼ਲ ਦੀ ਪੁਰਾਣੀ ਕੀਮਤ 65.79 ਰੁਪਏ ‘ਤੇ ਬਣੀ ਹੋਈ ਹੈ। ਕੱਲਕੱਤਾ ਦੀ ਗੱਲ ਕਰੀਏ ਤਾਂ ਅੱਜ ਉੱਥੇ ਪੈਟਰੋਲ 15 ਪੈਸੇ 76.15 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਡੀਜ਼ਲ ਦੀ ਗੱਲ ਕਰੀਏ ਤਾਂ ਉਹ ਪੁਰਾਣੀ ਕੀਮਤ 68.20 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਦੂਜੇ ਪਾਸੇ ਜੇਕਰ ਮੁੰਬਈ ਦੀ ਗੱਲ ਕਰੀਏ ਤਾਂ ਪੈਟਰੋਲ 15 ਪੈਸੇ ਦੀ ਤੇਜ਼ੀ ਨਾਲ 79.12 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਆਪਣੀ ਪੁਰਾਣੀ ਕੀਮਤ ਸਿਰਫ 69.01 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਚੇੱਨਈ ‘ਚ ਪੈਟਰੋਲ ਦੀ ਕੀਮਤ ‘ਚ ਅੱਜ 16 ਪੈਸੇ ਦਾ ਵਾਧਾ ਹੋਇਆ ਹੈ।


