ਗੁਰਾਇਆ: ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਾਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆ ਜਾ ਰਹੀਆ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕਿਟ ਕਮੇਟੀ ਗੁਰਾਇਆ ਅਮਰਜੀਤ ਸਿੰਘ ਸੰਧੂ ਨੇ ਪਿੰਡ ਢੰਡਾ ਵਿਖੇ ਡੇਰਿਆ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਯੋਗ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਕਾਰਜ਼ ਜ਼ੰਗੀ ਪੱਧਰ ਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਅਤੇ ਲੋਕਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋ ਸੂਬੇ ਦੇ ਕਾਫੀ ਖੁਸ਼ ਹਨ । ਜਿਸ ਤੋਂ ਸਹਿਜ਼ੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2017 ਦੀਆਂ ਚੋਣਾਂ ਵਿੱਚ ਮੁੜ ਤੋ ਸ਼ੋ੍ਮਣੀ ਅਕਾਲੀ-ਭਾਜਪਾ ਦੀ ਸਰਕਾਰ ਪੰਜਾਬ ਵਿੱਚ ਬਣੇਗੀ।