Majithia Statement On Kartarpur Corridor: ਪਿੰਡ ਬੱਬੇਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦਾਸਪੁਰ ਜ਼ਿਲ੍ਹੇ ਦੀ ਸੰਗਤ ਦੀ ਜ਼ਿੰਮੇਵਾਰੀ ਸਭ ਤੋਂ ਵੱਡੀ ਹੈ ਕਿਉਂਕਿ ਦੁਨੀਆਂ ਭਰ ਦੀਆਂ ਸੰਗਤਾਂ ਨੇ ਡੇਰਾ ਬਾਬਾ ਨਾਨਕ ਪਹੁੰਚਣਾ ਹੈ।

ਮਜੀਠੀਆ ਨੇ ਕਿਹਾ ਸਰਕਾਰਾਂ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ’ਚ ਲੱਗੀਆਂ ਹੋਈਆਂ ਹਨ। ਮਜੀਠੀਆ ਨੇ ਮੰਤਰੀ ਨਰਿੰਦਰ ਮੋਦੀ ਦਾ ਲਾਂਘਾ ਖੁਲ੍ਹਵਾਉਣ ਲਈ ਧੰਨਵਾਦ ਕਰਦਿਆਂ ਨਾਲ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਕੁਝ ਨਹੀਂ ਕੀਤਾ ਅਤੇ ਨਾ ਹੀ ਕੋਈ ਫੰਡ ਜਾਰੀ ਕੀਤਾ ਹੈ।