union budget 2019-20: ਨਵੀਂ ਦਿੱਲੀ: ਪੀਐੱਮ ਨਰਿੰਦਰ ਮੋਦੀ ਨੇ ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ । ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਇਹ ਬਜਟ ਦੇਸ਼ ਨੂੰ ਖ਼ੁਸ਼ਹਾਲ ਬਣਾਉਣ ਵਾਲਾ ਬਜਟ ਹੈ । ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਗ਼ਰੀਬ ਨੂੰ ਤਾਕਤ ਮਿਲੇਗੀ ਅਤੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਮਿਲੇਗਾ । ਇਸ ਬਜਟ ਰਾਹੀਂ ਮੱਧ ਵਰਗ ਨੂੰ ਤਰੱਕੀ ਅਤੇ ਵਿਕਾਸ ਦੀ ਰਫ਼ਤਾਰ ਨੂੰ ਗਤੀ ਮਿਲੇਗੀ ।

ਇਸ ਬਜਟ ਦੀ ਮਦਦ ਨਾਲ ਟੈਕਸ ਵਿਵਸਥਾ ਸਰਲ ਹੋਵੇਗੀ । ਇਸ ਸਾਲ ਦੇ ਬਜਟ ਵਿੱਚ ਆਉਣ ਵਾਲੀ ਪੀੜ੍ਹੀ ਦੀ ਵੀ ਚਿੰਤਾ ਕੀਤੀ ਗਈ ਹੈ । ਉਨ੍ਹਾਂ ਨੇ ਇਸ ਬਜਟ ਦੀ ਤਾਰੀਫ਼ ਕਰਦੇ ਹੋਏ ਇਸ ਬਜਟ ਨੂੰ ਨਵੇਂ ਇੰਡੀਆ ਦੇ ਨਿਰਮਾਣ ਵਾਲਾ ਦੱਸਿਆ ਹੈ । ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਲ 2022 ਦੇ ਸਾਰੇ ਸੰਕਲਪ ਪੂਰੇ ਹੋ ਜਾਣਗੇ ।

ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਇਹ ਬਜਟ ਉੱਦਮੀਆਂ ਤੇ ਉੱਦਮਾਂ ਨੂੰ ਹੋਰ ਵੀ ਜ਼ਿਆਦਾ ਮਜ਼ਬੂਤ ਬਣਾਵੇਗਾ । ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਪੇਸ਼ ਕੀਤੇ ਗਏ ਬਜਟ ਵਿੱਚ ਹਰ ਖੇਤਰ ਲਈ ਠੋਸ ਕਦਮ ਚੁੱਕੇ ਗਏ ਹਨ । ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਦੇ ਲੋਕਾਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਨਵੀਆਂ ਉਮੀਦਾਂ ਹਨ । ਜਿਨ੍ਹਾਂ ਨੂੰ ਇਹ ਬਜਟ ਆਸਾਨੀ ਨਾਲ ਪੂਰਾ ਕਰ ਰਿਹਾ ਹੈ