Congress protests fuel price hike: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅੱਜ ਬਿਆਨ ਦਿੰਦਿਆਂ ਆਖਿਆ ਕਿ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਖਿਲਾਫ਼ ਤੇਲ ਦੀਆਂ ਵੱਧਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਮੁੱਦੇ ‘ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕੇਂਦਰ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਵਿਚ ਉਜਾਗਰ ਕੀਤਾ ਜਾਵੇਗਾ। ਇਸ ਲਈ ਸੰਘਰਸ਼ ਦੇ ਤੀਜੇ ਪੜਾਅ ਵਿਚ ਹੁਣ 7 ਜੂਨ ਨੂੰ ਪੰਜਾਬ ਵਿਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਮੋਦੀ ਸਰਕਾਰ ਖਿਲਾਫ਼ ਰੋਸ਼ ਮੁਜਹਾਰੇ ਕੀਤੇ ਜਾਣਗੇ।
ਸੁਨੀਲ ਜਾਖੜ ਨੇ ਅੱਜ ਜਾਰੀ ਕੀਤੇ ਬਿਆਨ ਵਿਚ ਆਖਿਆ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵੱਧ ਰਹੀ ਮਹਿੰਗਾਈ ਤੋਂ ਮੱਧ ਅਤੇ ਨਿਮਨ ਵਰਗ, ਕਿਸਾਨ, ਵਪਾਰੀ, ਮਜਦੂਰ ਸਮੇਤ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈ। ਜਦ ਕਿ ਨਿੱਤ ਦਿਨ ਵੱਧਦੀਆਂ ਤੇਲ ਕੀਮਤਾਂ ਨੇ ਬਲਦੀ ਵਿਚ ਘਿਓ ਦਾ ਕੰਮ ਕੀਤਾ ਹੈ। ਇਸ ਨਾਲ ਮਹਿੰਗਾਈ ਨੂੰ ਹੋਰ ਖੰਭ ਲੱਗ ਗਏ ਹਨ। ਮਹਿੰਗਾਈ ਕਾਰਨ ਆਮ ਲੋਕਾਂ ਲਈ ਰੋਜ਼ਮਰਾਂ ਦੇ ਖਰਚੇ ਚਲਾਉਣੇ ਮੁਸਕਿਲ ਹੋ ਗਏ ਹਨ। ਪਹਿਲਾ ਨੋਟਬੰਦੀ ਅਤੇ ਜੀ.ਐਸ.ਟੀ. ਦੀ ਮਾਰ ਕਾਰਨ ਲੋਕ ਤ੍ਰਸਦ ਸਨ ਅਤੇ ਹੁਣ ਡੀਜਲ ਪੈਟ੍ਰੌਲ ਦੀਆਂ ਕੀਮਤਾਂ ਨੇ ਲੋਕਾਂ ਦਾ ਜੀਨਾ ਮੁਹਾਲ ਕਰ ਦਿੱਤਾ ਹੈ। ਜਾਖੜ ਨੇ ਕਿਹਾ ਕਿ ਅਜਿਹੇ ਵਿਚ ਲੋਕਾਂ ਦੀ ਪਾਰਟੀ ਕਾਂਗਰਸ ਚੁੱਪ ਕਰਕੇ ਨਹੀਂ ਬੈਠ ਸਕਦੀ। ਇਸ ਲਈ ਕਾਂਗਰਸ ਪਾਰਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਬਾਰੇ ਦੇਸ਼ ਦੇ ਅਵਾਮ ਨੂੰ ਜਾਗਰੂਕ ਕੀਤਾ ਜਾਵੇ।
2004 ਤੋਂ 2014 ਤੱਕ ਕੇਂਦਰ ਵਿਚ ਮਨਮੋਹਨ ਸਿੰਘ ਦੀ ਅਗਵਾਈ ਵਿਚ ਰਹੀ ਕਾਂਗਰਸ ਸਰਕਾਰ ਅਤੇ 2014 ਤੋਂ ਨਰੇਂਦਰ ਮੋਦੀ ਦੀ ਅਗਵਾਈ ਵਿਚ ਚੱਲ ਰਹੀ ਭਾਜਪਾ ਦੀ ਸਰਕਾਰ ਦੇ ਸਮੇਂ ਵਿਚ ਹੋਈਆਂ ਤਬਦੀਲੀਆਂ ਦਾ ਫਰਕ ਲੋਕਾਂ ਦੀ ਕਚਿਹਿਰੀ ਵਿਚ ਰੱਖਿਆ ਜਾਵੇਗਾ। ਜਾਖੜ ਨੇ ਕਿਹਾ ਕਿ 2012 ਵਿਚ ਜਦ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 104.09 ਡਾਲਰ ਪ੍ਰਤੀ ਬੈਰਲ ਸੀ ਤਾਂ ਮਨਮੋਹਨ ਸਿੰਘ ਸਰਕਾਰ ਦੇਸ਼ ਵਾਸੀਆਂ ਨੂੰ ਡੀਜਲ 40.91 ਰੁਪਏ ਅਤੇ ਪਟਰੋਲ 73.18 ਰੁਪਏ ਪ੍ਰਤੀ ਲੀਟਰ ਮੁਹੱਈਆ ਕਰਵਾ ਰਹੀ ਸੀ। ਹੁਣ ਜਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਸਿਰਫ 67.50 ਡਾਲਰ ਪ੍ਰਤੀ ਬੈਰਲ ਹੈ ਤਾਂ ਮੋਦੀ ਸਰਕਾਰ ਦੇਸ਼ ਵਾਸੀਆਂ ਨੂੰ ਡੀਜਲ 69.07 ਰੁਪਏ ਅਤੇ ਪਟਰੋਲ 83.05 ਰੁਪਏ ਪ੍ਰਤੀ ਲੀਟਰ ਉਪਲਬੱਧ ਕਰਵਾ ਰਹੀ ਹੈ।
Congress protests fuel price hike
ਇਸੇ ਤਰ੍ਹਾਂ ਜਦ ਜੂਨ 2004 ਵਿੱਚ ਕੱਚੇ ਤੇਲ ਦੀ ਕੀਮਤ 35.54 ਡਾਲਰ ਪ੍ਰਤੀ ਬੈਰਲ ਸੀ ਤਾਂ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਡੀਜਲ 22.74 ਅਤੇ ਪਟਰੋਲ 35.71 ਰੁਪਏ ਪ੍ਰਤੀ ਲੀਟਰ ਵਿੱਚ ਦੇਸ਼ ਵਾਸੀਆਂ ਨੂੰ ਦੇ ਰਹੇ ਸੀ। ਜਦ ਫਰਵਰੀ 2016 ਵਿੱਚ ਕੱਚੇ ਤੇਲ ਦੀਆਂ ਕੀਮਤਾਂ ਇਸ ਤੋਂ ਵੀ ਥੱਲੇ ਡਿੱਗ ਕੇ 31.03 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈਆਂ ਤਾਂ ਮੋਦੀ ਸਰਕਾਰ ਨੇ ਡੀਜਲ 44.96 ਅਤੇ ਪਟਰੋਲ 59.95 ਰੁਪਏ ਪ੍ਰਤੀ ਲੀਟਰ ਖਰੀਦਣ ਲਈ ਦੇਸ਼ ਦੀ ਜਨਤਾ ਨੂੰ ਮਜ਼ਬੂਰ ਕੀਤਾ। ਜਾਖੜ ਨੇ ਕਿਹਾ ਕਿ ਸਿਰਫ ਪਿੱਛਲੇ ਸਾਲ ਦੇ ਮੁਕਾਬਲੇ ਹੀ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਸਿਰਫ ਪੰਜਾਬ ਦੇ ਕਿਸਾਨਾਂ ਨੂੰ ਸਾਉਣੀ ਦੀ ਫਸਲ ਦੌਰਾਨ ਝੋਨਾ, ਮੱਕੀ ਅਤੇ ਨਰਮੇ ਦੀ ਕਾਸ਼ਤ ‘ਤੇ ਹੀ ਕੋਈ 1500 ਕਰੋੜ ਰੁਪਏ ਦਾ ਵੱਧ ਖਰਚਾ ਡੀਜ਼ਲ ਤੇ ਕਰਨਾ ਪਵੇਗਾ।
Congress protests fuel price hike