Dalit man thrashed forced to drink urine : ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ। ਦਿਮਾਗੀ ਤੌਰ ਤੇ ਪਰੇਸ਼ਾਨ ਪੀੜ੍ਹਤ ਵਿਅਕਤੀ ਨੂੰ ਚਾਰ ਨੋਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ। ਇੰਨ੍ਹਾਂ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜ੍ਹਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ।

ਮਾਮਲੇ ਦਾ ਪਤਾ ਚੱਲਣ ਤੇ ਪੀੜ੍ਹਤ ਦੇ ਸਾਥੀਆਂ ਨੇ ਉਸ ਨੂੰ ਛੁਡਵਾਇਆ। ਡਾਕਟਰ ਨੇ ਕਿਹਾ ਕਿ ਪੀੜ੍ਹਤ ਵਿਅਕਤੀ ਦੀਆਂ ਲੱਤਾਂ ਕੱਟਣੀਆਂ ਪੈ ਸਕਦੀਆਂ ਹਨ। ਪੀੜ੍ਹਤ ਜਾਗਮੇਲ ਦੇ ਬਿਆਨਾਂ ਦੇ ਅਧਾਰ ਤੇ ਦੋਸ਼ੀ ਰਿੰਕੂ ਸਿੰਘ, ਅਮਰਜੀਤ ਸਿੰਘ, ਲੱਕੀ, ਬਿੰਦਰ ਦੇ ਖਿਲਾਫ ਐੱਸਸੀ, ਐੱਸਟੀ ਐਕਟ ਵਿੱਚ ਮਾਮਲਾ ਦਰਜ਼ ਕੀਤਾ ਗਿਆ ਹੈ।