ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਫਿਲੌਰ ਤੋਂ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਗਰਾਜ ਜੱਗੀ ਵਲੋਂ ਚੋਣ ਪ੍ਰਚਾਰ ਕਰਦਿਆਂ ਗੁਰਾਇਆ ਵਿੱਚ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਜਗਰਾਜ ਸਿੰਘ ਜੱਗੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਪੰਜਾਬ ਵਿੱਚ ਹੋਏ ਵਿਕਾਸ ਕਾਰਜ਼ਾਂ ਨੂੰ ਦੇਖਦੇ ਹੋਏ ਇਹ ਵੋਟ ਦੀ ਸਹੀ ਹੱਕਦਾਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਵੋਟ ਪਾਈ ਜਾਵੇ ਤਾਂ ਜੋ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜ਼ ਨਿਰਵਿਘਨ ਜਾਰੀ ਰਹਿਣ। ਉਨ੍ਹਾ ਕਿਹਾ ਕਿ ਦੂਜੀਆਂ ਪਾਰਟੀਆਂ ਝੂਠਾ ਪ੍ਰਚਾਰ ਕਰਕੇ ਇਹ ਚੋਣ ਲੜ ਰਹੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵਿਕਾਸ ਦੇ ਏਜੰਡੇ ਤੇ ਚੋਣ ਲੜੀ ਰਹੀ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਮਾਰਕਿਟ ਕਮੇਟੀ ਗੁਰਾਇਆ ਦੇ ਚੇਅਰਮੈਨ ਅਮਰਜੀਤ ਸਿੰਘ ਸੰਧੂ ਨੇ ਕਿਹਾ ਕਿ ਮਿਸ਼ਨ 2017 ਦੇ ਤਹਿਤ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਚਲ ਰਹੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ 27 ਜਨਵਰੀ ਨੂੰ ਪੀਏਪੀ ਗਰਾਊਡ ਜਲੰਧਰ ਵਿੱਚ ਪਹੁੰਚ ਰਹੇ ਹਨ।
ਜਾਣਕਾਰੀ ਮੁਤਾਬਿਕ 30 ਜਨਵਰੀ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾਣਾ ਮੰਡੀ ਫਿਲੌਰ ਵਿਖੇ ਬਲਦੇਵ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।