Jalandhar SGL Hospital: ਜਲੰਧਰ: ਦਸੂਹਾ ਦੇ ਰਹਿਣ ਵਾਲੇ ਕੁਝ ਲੋਕਾਂ ਨੇ ਜਲੰਧਰ ਦੇ ਐੱਸ.ਜੀ.ਐੱਲ ਹਸਪਤਾਲ ਵਿੱਚ ਆਪਣੇ ਰਿਸ਼ਤੇਦਾਰ ਮਰੀਜ ਦੀ ਮੌਤ ਦੇ ਬਾਅਦ ਹਸਪਤਾਲ ਦੀ ਮੈਨਜਮੈਂਟ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮਰੀਜ ਦੀ ਮੌਤ ਹਸਪਤਾਲ ਦੇ ਸਟਾਫ਼ ਦੇ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਹਸਪਤਾਲ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਉੱਤੇ ਲਗਾਏ ਗਏ ਇਲਜ਼ਾਮ ਬੇਬੁਨਿਆਦ ਹਨ। ਉਥੇ ਹੀ ਪੁਲਿਸ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ਤੇ ਜਾਂਚ ਕਰਨ ਦੀ ਗੱਲ ਕਹੀ ਹੈ। ਜਲੰਧਰ ਦੇ ਗੜਾ ਰੋਡ ‘ਤੇ ਸਥਿਤ ਐੱਸ.ਜੀ.ਐੱਲ ਹਸਪਤਾਲ ਤੇ ਦਸੂਹਾ ਦੇ ਜ਼ਿਮੀਦਾਰ ਬਲਬੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਡਾਕਟਰਾਂ ਦੀ ਗਲਤੀ ਦੇ ਚਲਦੇ ਉਸਦੀ ਮੌਤ ਹੋਈ ਹੈ।

ਮ੍ਰਿਤਕ ਦੇ ਭਤੀਜੇ ਰਮਨ ਕੁਮਾਰ ਨੇ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਵੀਰਵਾਰ ਦੁਪਹਿਰ ਇੱਕ ਵਜੇ ਹਸਪਤਾਲ ਦੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਮਰੀਜ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰਨ ਦੇ ਲਈ ਕਿਹਾ, ਪਰ ਸ਼ਾਮ ਦੇ ਸੱਤ ਵਜੇ ਤੱਕ ਬਿੱਲ ਨਹੀਂ ਬਣਾ ਕੇ ਦਿੱਤਾ। ਜਿਸਦੇ ਕਾਰਨ ਉਸਨੂੰ ਹਸਪਤਾਲ ਲਿਜਾਉਣ ਵਿੱਚ ਦੇਰ ਹੋ ਗਈ ਅਤੇ ਬਲਬੀਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਮੁਲਜ਼ਮ ਡਾਕਟਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

ਉਥੇ ਹੀ ਇਸ ਮਾਮਲੇ ਵਿੱਚ ਹਸਪਤਾਲ ਮੈਨਜਮੈਂਟ ਦੇ ਅਧਿਕਾਰੀ ਜਗਦੇਵ ਸਿੰਘ ਨੇ ਮਰੀਜ ਦੇ ਰਿਸ਼ਤੇਦਾਰਾਂ ਦੇ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਗਲਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਹਸਪਤਾਲ ਦੇ ਵੱਲੋਂ ਮਰੀਜ ਨੂੰ ਲੁਧਿਆਣਾ ਕ੍ਰਿਟਿਕਲ ਐਮਬੂਲੈਂਸ ਵਿੱਚ ਲੈ ਕੇ ਜਾਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਬਾਹਰ ਤੋਂ ਇਸ ਐਮਬੂਲੈਂਸ ਦਾ ਇੰਤਜ਼ਾਮ ਵੀ ਕਰ ਕੇ ਦਿੱਤਾ ਸੀ, ਪਰ ਮਰੀਜ ਏ ਰਿਸ਼ਤੇਦਾਰਾਂ ਦੇ ਵੱਲੋਂ ਇਸਦੇ ਲਈ ਮਨ੍ਹਾ ਕਰ ਦਿੱਤਾ ਗਿਆ ਅਤੇ ਨੌਰਮਲ ਐਮਬੂਲੈਂਸ ਵਿੱਚ ਲਿਜਾਉਣ ਦੇ ਕਾਰਨ ਉਨ੍ਹਾਂ ਦੇ ਮਰੀਜ ਦੀ ਮੌਤ ਹੋ ਗਈ। ਮਰੀਜ ਦੀ ਮੌਤ ਹੋ ਜਾਣ ਤੋਂ ਬਾਅਦ ਮਰੀਜ ਦੇ ਰਿਸ਼ਤੇਦਾਰਾਂ ਦੇ ਵੱਲੋਂ ਬਹੁਤ ਹੰਗਾਮਾ ਕੀਤਾ ਗਿਆ। ਇਸ ਹੰਗਾਮੇ ਦਾ ਪਤਾ ਲੱਗਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਇਸ ਮਾਮਲੇ ਦੀ ਬਣਦੀ ਪੂਰੀ ਕਾਰਵਾਈ ਕੀਤੀ ਜਾਵੇਗੀ।
