Farmer Avtivist Manjit Singh Dhaner : ਬਰਨਾਲਾ ਦੀ ਜੇਲ੍ਹ ਵਿੱਚ ਬੰਦ ਰਹਿਣ ਵਾਲੇ ਕਿਸਾਨੂ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਲਈ ਲੋਕ ਪਿਛਲੇ 44 ਦਿਨਾਂ ਤੋਂ ਧਰਨੇ ਤੇ ਬੈਠੇ ਹਨ। ਪੰਜਾਬ ਸਰਕਾਰ ਦੀ ਸਿਫਾਰਸ਼ ਤੇ ਰਾਜਪਾਲ ਵੀ ਪੀ ਸਿੰਘ ਨੇ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ ਕਰ ਦਿੱਤੀ ਹੈ। 2001 ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਵਾਲੇ 62 ਸਾਲਾਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਮੁਆਫੀ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਜਲਦ ਰਿਹਾਅ ਕੀਤਾ ਜਾ ਸਕਦਾ ਹੈ।

ਦਰਅਸਲ ਧਨੇਰ 30 ਸਤੰਬਰ ਤੋਂ ਬਰਨਾਲਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਧਨੇਰ ਸਮੇਤ 6 ਹੋਰਨਾਂ ਨੂੰ 2001 ਵਿੱਚ ਦਲੀਪ ਸਿੰਘ ਦੇ 2005 ਵਿੱਚ ਹੋਏ ਕਤਲ ਕੇਸ ਵਿੱਚ ਬਰਨਾਲਾ ਦੀ ਇੱਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਕਿਸਾਨ, ਵਿਦਿਆਰਥੀ ਅਤੇ ਹੋਰ ਖੱਬੇਪੱਖੀ ਯੂਨੀਅਨ ਬਰਨਾਲਾ ਜੇਲ੍ਹ ਦੇ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਧਨੇਰ ਲਈ ਮੁਆਫੀ ਮੰਗ ਰਹੇ ਸਨ।