Pak would open nankana sahib: ਵਿਸ਼ਵ ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਕਰਤਾਰਪੁਰ ਲਾਂਘਾ ਖੁੱਲਣ ਤੇ ਦੇਸ਼ ਭਰ ਦੇ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਕਰਤਾਰਪੁਰ ਕਰਨ ਦੇ ਦਰਸ਼ਨ ਜਾ ਰਹੇ ਹਨ। ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਆਸ ਪ੍ਰਗਟਾਈ ਕਿ ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਵਾਜ਼ੇ ਵੀ ਖੁੱਲਣਗੇ ਅਤੇ ਇਸ ਸਬੰਧੀ ਵਿਚਾਰ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪਿਛਲੇ 72 ਸਾਲਾਂ ਤੋਂ ਇਸ ਲਈ ਪ੍ਰਾਰਥਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੰਡ ਦੌਰਾਨ ਵੱਖ ਹੋਏ ਹਰ ਗੁਰਦੁਆਰੇ ਅਤੇ ਨਨਕਾਣਾ ਸਾਹਿਬ ਦਾ ਰਸਤਾ ਖੁੱਲਂਣ ਦੀ ਉਨ੍ਹਾਂ ਨੂੰ ਬਹੁਤ ਉਡੀਕ ਹੈ ਜ਼ਿਕਰਯੋਗ ਹੈ ਕਿ 550ਵੇਂ ਪ੍ਰਕਾਸ਼ ਪੁਰਬ ‘ਤੇ ਕਰਤਾਰਪੁਰ ਕਾਰੀਡੋਰ ਖੋਲ੍ਹਿਆ ਗਿਆ ਸੀ ਅਤੇ ਹੁਣ ਨਨਕਾਣਾ ਸਾਹਿਬ ਲਈ ਵੀ ਇਹ ਹੀ ਵਿਚਾਰ ਕੀਤੇ ਜਾਣਗੇ। ਸਿਰਸਾ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਇਕ ਦਿਨ ਨਨਕਾਣਾ ਸਾਹਿਬ ਲਈ ਦਰਵਾਜ਼ੇ ਖੋਲ੍ਹੇ ਜਾਣਗੇ। ਅਸੀਂ ਅਪੀਲ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪਾਕਿ ਸਰਕਾਰ ਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ।

ਦੱਸ ਦੇਈਏ ਕਿ ਨਨਕਾਣਾ ਸਾਹਿਬ ਸਿੱਖਾਂ ਲਈ ਇੱਕ ਮਹੱਤਵਪੂਰਨ ਸਥਾਨ ਹੈ। ਇੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਹੈ। ਗੁਰਦੁਆਰਾ ਨਨਕਾਣਾ ਸਾਹਿਬ ਲਹਿੰਦੇ ਪੰਜਾਬ ‘ਚ ਹੈ ਸਥਿਤ ਹੈ।