ਆਮ ਆਦਮੀ ਪਾਰਟੀ ਤੋਂ ਵੱਖ ਹੋਈ ਪਾਰਟੀ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਵੱਲੋਂ ਬਣਾਈ ਗਈ ਸੀ।ਜਦ ਉਹਨਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਗਿਆ ਸੀ।ਜਸਿ ਤਹਿਤ ਆਪਣਾ ਪੰਜਾਬ ਪਾਰਟੀ ਹਲਕਾ ਤਰਨਤਾਰਨ ਤੋਂ ਉਮੀਦਵਾਰ ਗੁਰਵਿੰਦਰ ਸਿੰਘ ਮੰਮਣਕੇ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਮਣੇ ਨਤਮਸਤਕ ਹੋ ਕੇ ਆਪਣੇ ਦਫਤਰ ਦਾ ਉਦਘਾਟਨ ਕੀਤਾ।
ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਅੰਦਰ 25 ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਕੋਰਾ ਹੀ ਝੂਠ ਬੋਲ ਰਹੇ ਹਨ।ਉਹਨਾਂ ਕਿਹਾ ਕਿ ਕਥਿਤ ਤੌਰ ਤੇ ਕਰੋੜਾਂ ਰੁਪਏ ਜਮ੍ਹਾਂ ਕੀਤੇ ਹਨ ਉਹਨਾਂ ਦਾ ਹਿਸਾਬ ਦੇਣ।ਉਥੇ ਹੀ ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਪਿਛਲੇ ਕੁਝ ਸਮੇਂ ਪਹਿਲਾਂ ਨੌਜਵਾਨਾਂ ਨੂੰ ਸਮਾਰਟ ਆਈ ਫੋਨ ਦੇਣ ਦਾ ਵਾਅਦਾ ਕੀਤਾ ਸੀ ਉਹ ਚੋਣ ਮਨੋਰਥ ਵਿੱਚ ਨਹੀਂ ਹੈ।