Congress Wins From Khadur Sahib: ਖਡੂਰ ਸਾਹਿਬ: 19 ਮਈ ਨੂੰ ਪੂਰੇ ਦੇਸ਼ ਵਿੱਚ ਹੋਈਆਂ ਲੋਕਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਦਿੱਤਾ ਗਿਆ ਹੈ । ਜਿੱਥੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਡਿੰਪਾ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ । ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਵਲੋਂ ਬੀਬੀ ਜਗੀਰ ਕੌਰ, ਕਾਂਗਰਸ ਵਲੋਂ ਜਸਬੀਰ ਡਿੰਪਾ, ਆਮ ਆਦਮੀ ਪਾਰਟੀ ਵਲੋਂ ਮਨਜਿੰਦਰ ਸਿੱਧੂ ਤੇ ਪੀ.ਡੀ.ਏ. ਵਲੋਂ ਬੀਬੀ ਪਰਮਜੀਤ ਕੌਰ ਖਲਾੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ, ਜਿਨ੍ਹਾਂ ਵਿੱਚੋਂ ਜਿੱਤ ਦਾ ਤਾਜ ਕਾਂਗਰਸੀ ਉਮੀਦਵਾਰ ਜਸਬੀਰ ਡਿੰਪਾ ਦੇ ਸਿਰ ਸਜਿਆ ਹੈ ।

ਤੁਹਾਨੂੰ ਇੱਥੇ ਦੱਸ ਦੇਈਏ ਕਿ 2014 ਵਿੱਚ ਖਡੂਰ ਸਾਹਿਬ ਸੀਟ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਸੀ ।ਇਸ ਵਾਰ ਦੀਆਂ ਲੋਕਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਬ੍ਰਹਮਪੁਰਾ ਦੀ ਥਾਂ ‘ਤੇ ਜਾਗੀਰ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ।