Drug Overdose Man Death : ਮੋਗਾ : ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਅਸਫਲ ਰਹੀ ਹੈ। ਜਿਸ ਕਾਰਨ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਅਜਿਹਾ ਹੀ ਇੱਕ ਤਾਜ਼ਾ ਮਾਮਲਾ ਮੋਗਾ ਦੇ ਪਿੰਡ ਡਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾਂ ਨੌਜਵਾਨ ਦੀ ਮੌਤ ਹੋ ਗਈ । ਇਸ ਮਾਮਲੇ ਵਿੱਚ ਮ੍ਰਿਤਕ ਦੀ ਪਹਿਚਾਣ ਅਮਰਜੀਤ ਦੇ ਰੂਪ ਵਿੱਚ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲਾਸ਼ ਪਿੰਡ ਵਿੱਚੋਂ ਲੰਘਦੇ ਸੇਮ ਨਾਲੇ ਦੇ ਨੇੜਿਓਂ ਬਰਾਮਦ ਕੀਤੀ ਗਈ ਹੈ । ਇਸ ਘਟਨਾ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।

ਤੁਹਾਨੂੰ ਦੱਸ ਦੇਈਏ ਕਿ ਨਸ਼ੇ ਦੀ ਓਵਰਡੋਜ਼ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਨਸ਼ੇ ਦੀ ਓਵਰਡੋਜ਼ ਕਾਰਨ ਕਿਸੇ ਨੌਜਵਾਨ ਦੀ ਜਾਨ ਗਈ ਹੋਵੇ. ਆਏ ਦਿਨ ਸੂਬੇ ਵਿੱਚ ਅਜਿਹੇ ਕਈ ਮਾਮਲੇ ਦੇਖਣ ਨੂੰ ਮਿਲ ਰਹੇ ਹਨ । ਪੰਜਾਬ ਸਰਕਾਰ ਵਲੋਂ ਨਸ਼ੇ ਦੇ ਦਰਿਆ ਨੂੰ ਠੱਲ੍ਹ ਪਾਉਣ ਦੇ ਲੱਖ ਯਤਨ ਕੀਤੇ ਜਾ ਰਹੇ ਹਨ, ਪਰ ਇਸਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ।

ਤੁਹਾਨੂੰ ਇਥੇ ਦੱਸ ਦੇਈਏ ਕਿ ਬੀਤੇ ਦਿਨ ਪਹਿਲਾਂ ਵੀ ਅਜਿਹਾ ਹੀ ਇੱਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਸੀ, ਜਿੱਥੇ ਪਿੰਡ ਚੋਣੇ ਵਿਖੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਏ.ਐੱਸ.ਆਈ. ਬਾਬੂ ਰਾਮ ਨੇ ਦੱਸਿਆ ਸੀ ਕਿ ਵਰਿਆਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੋਣੇ ਜੋ ਸ਼ਰਾਬ ਅਤੇ ਨਸ਼ਾ ਕਰਨ ਦਾ ਆਦੀ ਸੀ ਦਾ ਬੀਤੇ ਦਿਨ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਉਸਦੀ ਹਾਲਤ ਖਰਾਬ ਹੋ ਗਈ ਸੀ । ਜਿਸ ਤੋਂ ਬਾਅਦ ਉਸਨੂੰ ਤੁਰੰਤ ਹੀ ਇੱਕ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ , ਜਿੱਥੇ ਉਸਦੀ ਮੌਤ ਹੋ ਗਈ ਸੀ ।