Jan 17

ਟਿਕਟ ਨਾ ਮਿਲਣ ਦੇ ਬਾਵਜੂਦ ਵੀ ਹੰਸ ਰਾਜ ਜੋਸਨ ਨੇ ਕਾਂਗਰਸ ਵੱਲੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਕਾਂਗਰਸ ਹਾਈਕਮਾਂਡ ਵੱਲੋਂ ਜਲਾਲਾਬਾਦ ਤੋਂ ਰਵਨੀਤ ਬਿੱਟੂ ਨੂੰ ਚੋਣ ਮੈਦਾਨ ‘ਚ ਉਤਾਰੇ ਜਾਣ ਦੇ ਬਾਵਜੂਦ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਅੱਜ ਰਿਟਰਨਿੰਗ ਅਫ਼ਸਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਅਧੀਨ ਜਲਾਲਾਬਾਦ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

Meeting Adampur
200 ਪਰਿਵਾਰਾਂ ਵੱਲੋਂ ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਨੂੰ ਸਹਿਯੋਗ ਦੇਣ ਦਾ ਐਲਾਨ

ਆਦਮਪੁਰ:-ਵਿਧਾਨ ਸਭਾ ਹਲਕਾ ਆਦਮਪੁਰ ਦੇ ਟਕਸਾਲੀ ਅਕਾਲੀ ਲੀਡਰਾਂ, ਭਾਜਪਾ ਆਗੂ, ਕੜਵਲ ਭਰਾਵਾਂ ਸਮੇਤ 200 ਪਰਿਵਾਰਾਂ ਨੇ ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ।ਮੰਗਲਵਾਰ ਨੂੰ ਕੜਵਲ ਪੈਲੇਸ ਵਿਚ ਹੋਏ ਇੱਕ ਸਮਾਗਮ ਦੌਰਾਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ ਦਰਸ਼ਨ ਸਿੰਘ ਕੜਵਲ ਅਤੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਿਆਲ ਸਿੰਘ ਕਾਲਰਾ ਨੇ

Shiromani-akalidal-logo
ਸ਼੍ਰੋਮਣੀ ਅਕਾਲੀ ਦਲ ਨੇ ਨਵਜੋਤ ਸਿੱਧੂ ਨੂੰ ਵਿਖਾਇਆ ਸ਼ੀਸ਼ਾ

ਚੰਡੀਗੜ, 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ‘ਨਵਜੰਮੇ ਆਗੂ’ ਨਵਜੋਤ ਸਿੱਧੂ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੇ ਖਿਲਾਫ ਮੰਦੀ ਅਤੇ ਘਟੀਆ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਜਿਸ ਕਾਲਾਂਵਾਲੀ ਸੀਟ ‘ਤੇ ਉਹਨਾਂ ਨੇ ਅਕਾਲੀ ਦਲ ਖਿਲਾਫ ਧੂੰਆਂਧਾਰ ਦੁਸ਼ਪ੍ਰਚਾਰ ਕੀਤਾ ਸੀ, ਉਸ ਸੀਟ ‘ਤੇ ਭਾਰੀ ਬਹੁਮਤ ਨਾਲ

ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੀ ਸਲਾਨਾ ਪਰੀਖਿਆ 2017 ਦੀ ਡੇਟਸ਼ੀਟ ਜਾਰੀ

ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ 28 ਫਰਵਰੀ ਤੋਂ ਸ਼ੁਰੂ ਐੱਸ.ਏ.ਐੱਸ ਨਗਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਸਲਾਨਾ ਪਰੀਖਿਆ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ| ਬੋਰਡ ਦੇ ਬੁਲਾਰੇ ਵੱਲੋਂ ਪ੍ਰੈੱਸ ਦੇ ਨਾਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ ਸਕੂਲ, ਵਾਧੂ ਵਿਸ਼ਾ, ਕਾਰਗੁਜਾਰੀ ਵਧਾਉਣ) ਲਈ

Satkar Kaur Gehri
ਸਤਿਕਾਰ ਕੌਰ ਗਹਿਰੀ ਨੇ ਭਰੇ ਨਾਮਜਦਗੀ ਪੱਤਰ

ਫਿਰੋਜ਼ਪੁਰ:-ਵਿਧਾਨ ਸਭਾ ਚੋਣਾਂ ਦੇ ਨਾਮਜ਼ਦਗੀਆਂ ਦੇ ਆਖਰੀ ਦਿਨਾਂ ਵਿਚ ਲਗਾਤਾਰ ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ ਦਾਖਲ ਕਰਕੇ ਜਿਥੇ ਚੋਣ ਦੰਗਲ ਪੂਰੀ ਤਰ੍ਹਾਂ ਭਖਾਇਆ ਜਾ ਰਿਹਾ ਹੈ, ਉਥੇ  ਹੀ ਮੰਗਲਵਾਰ ਹਲਕਾ ਦਿਹਾਤੀ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਮੈਦਾਨ ਵਿਚ ਨਿੱਤਰੀ ਬੀਬੀ ਸਤਿਕਾਰ ਕੌਰ ਗਹਿਰੀ ਵੱਲੋਂ  ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।ਜਿਸ ਉਪਰੰਤ ਕਾਂਗਰਸ ਦੀ ਸਰਕਾਰ ਬਣਨ ਦਾ

Justice Nirmal Singh
ਮੋਰਿਡਾ ‘ਚ ਚੋਣ ਪ੍ਰਚਾਰ ਤੇਜ਼

ਮੋਰਿੰਡਾ:-ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਸਿਆਸੀ ਪਾਰਾ ਸਿਖਰਾਂ ਤੇ ਹੈ। ਮੰਗਲਵਾਰ ਨੂੰ  ਇਸੇ ਸਬੰਧ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮੋਰਿੰਡਾ ਪਹੁੰਚ ਰਹੇ ਹਨ ਉਥੇ ਹੀ ਅਕਾਲੀ ਦਲ ਵੱਲੋਂ ਮੋਰਿੰਡਾ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮਿਲ ਕੇ ਜਸਟਿਸ ਨਿਰਮਲ ਸਿੰਘ ਨੇ ਅਕਾਲੀ ਦਲ ਲਈ ਵੋਟਾਂ ਮੰਗੀਆਂ

Pawan Kumar Tinu
ਅਕਾਲੀ-ਭਾਜਪਾ ਉਮੀਦਵਾਰ ਪਵਨ ਕੁਮਾਰ ਟੀਨੂੰ ਵੱਲੋਂ ਨਾਮਜਦਗੀ ਪੱਤਰ ਦਾਖਿਲ

ਆਦਮਪੁਰ:- ਪੰਜਾਬ ਸਰਕਾਰ ਵੱਲੋਂ ਹਲਕੇ ਅੰਦਰ ਕੀਤੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਇੱਕ ਵਾਰ ਫਿਰ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਦੁਆਰਾ ਪੰਜਾਬ ਅੰਦਰ ਅਕਾਲੀ ਭਾਜਪਾ ਸਰਕਾਰ ਦਾ ਗਠਨ ਕਰਨਗੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਗਲਵਾਰ ਨੂੰ ਹਲਕਾ ਆਦਮਪੁਰ ਤੋਂ ਅਕਾਲੀ -ਭਾਜਪਾ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਨਾਮਜਦਗੀ ਪੱਤਰ ਦਾਖਿਲ ਕਾਰਨ ਤੋਂ ਪਹਿਲਾਂ ਦਾਣਾ ਮੰਡੀ ਵਿੱਖੇ ਇੱਕਤਰ ਹੋਏ ਵਰਕਰਾਂ ਨੂੰ

Kanwarpal Rana
ਕਾਂਗਰਸ ਉਮੀਦਵਾਰ ਕੰਵਰਪਾਲ ਰਾਣਾ ਨੇ ਭਰਿਆ ਨਾਮਜ਼ਦਗੀ ਪੱਤਰ

ਸ਼੍ਰੀ ਆਨੰਦਪੁਰ ਸਾਹਿਬ:-ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਕਵਰਪਾਲ ਰਾਣਾ ਨੇ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਫਾਈਲ ਕਰ ਦਿੱਤਾ ਹੈ। ਮੰਗਲਵਾਰ ਦੀ ਸਵੇਰ ਆਪਣੇ ਵਰਕਰਾਂ  ਸਮੇਤ ਮੈਜਿਸਟ੍ਰੇਟ ਦੇ ਸਾਹਮਣੇ ਉਹਨਾਂ ਨੇ ਆਪਣੇ ਪੇਪਰ ਫਾਈਲ ਕੀਤੇ। ਜਿਸਦੇ ਉਪਰੰਤ ਉਹਨਾਂ ਬੀਜੇਪੀ ਦੇ ਸਾਬਕਾ ਐਮ ਐਲ ਏ ਮਦਨ ਮੋਹਨ ਮਿੱਤਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਲੋਕ

amarinder-singh-gen-jj-singh-
ਕੈਪਟਨ ਤੇ ਜਰਨਲ ਨੇ ਭਰੇ ਨਾਮਜ਼ਦਗੀ ਪੱਤਰ

ਪਟਿਆਲਾ- ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਪੰਜਾਬ ਦੇ ਸਾਬਕਾ ਮੁਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਪਣੀ ਨਾਮਜਦਗੀ ਪੱਤਰ ਦਾਖਲ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਤੋਂ ਜਨਰਲ ਜੇ.ਜੇ. ਸਿੰਘ ਨੇ ਵੀ ਆਪਣੇ ਸਮਰਥਕਾਂ ਨਾਲ ਕਾਗਜ ਦਾਖਲ ਕੀਤੇ ਜਦੋਂ ਕਿ ਆਪ ਆਦਮੀ ਪਾਰਟੀ ਵੱਲੋਂ ਡਾ: ਬਲਬੀਰ ਸਿੰਘ

Nomination Malout,,,,
ਕਾਂਗਰਸ ਉਮੀਦਵਾਰ ਅਜੈਬ ਸਿੰਘ ਬੰਟੀ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ

ਮਲੋਟ:-ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਵੱਖ-ਵੱਖ ਪਾਰਟੀਆਂ ਨੇ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਕਾਗਜ਼ ਦਾਖਿਲ ਕਰਨੇ ਲਗਾਤਾਰ ਜਾਰੀ ਹਨ। ਇਸ ਦੇ ਚਲਦੇ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਮਲੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਬ ਸਿੰਘ ਬੰਟੀ ਨੇ ਮਲੋਟ ਦੇ ਉਪ ਮੰਡਲ ਦਫਤਰ ਵਿੱਚ ਚੋਣ ਦਫਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਭਰੇ। ਜਿਸ ਦੌਰਾਨ ਉਹਨਾਂ ਨੇ

Capt Amrinder Singh
ਸੋਨੀਆਂ ਗਾਂਧੀ ਤੈਅ ਕਰੇਗੀ ਕੌਣ ਹੋਵੇਗਾ ਪੰਜਾਬ ਦਾ ਮੁੱਖ ਮੰਤਰੀ : ਕੈਪਟਨ

ਪਟਿਆਲਾ: ਪੰਜਾਬ ਕਾਂਗਰਸ ਪ੍ਰਧਾਨ ਤੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਹੀ ਪੰਜਾਬ ਦਾ ਮੁੱਖ ਮੰਤਰੀ ਤੈਅ ਕਰਨਗੇ। ਜ਼ਿਕਰਯੋਗ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿੱਲਾ ਮੁਬਾਰਕ ਵਿਖੇ ਜੋਤ ਨੂੰ ਮੱਥਾ ਟੇਕਣ ਤੋਂ ਬਾਅਦ  ਆਪਣੀ  ਚੋਣ ਮੁਹਿੰਮ ਆਗਾਜ਼ ਕਰਦਿਆਂ ਰੋਡ ਸ਼ੋਅ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ

Manoranjan Kalia
ਬੀਜੇਪੀ ਦੇ ਮਨੋਰੰਜਨ ਕਾਲੀਆ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ:-ਪੰਜਾਬ ਵਿੱਚ  ਚੋਣਾਂ ਦੇ ਚਲਦੇ ਤਕਰੀਬਨ ਸਾਰੀਆਂ ਹੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਾਮ ਦੀ ਲਿਸਟ ਆਉਣ ਦੇ ਬਾਅਦ ਹੁਣ ਉਮੀਦਵਾਰਾਂ ਨੇ ਆਪਣੇ ਮਾਨਜ਼ਦਗੀ ਪੱਤਰ ਭਰਨੇ ਸ਼ੁਰੂ ਕਰ ਦਿੱਤੇ ਹਨ। ਜਿਸਦੇ ਸਬੰਧ ਵਿੱਚ ਮੰਗਲਵਾਰ ਨੂੰ ਸਵੇੇਰੇ  10:30  ਵਜੇ ਇਹ ਸਿਲਸਿਲਾ ਸ਼ੁਰੂ ਹੋ ਗਿਆ। ਜਲੰਧਰ ਵਿੱਚ ਵੀ ਸਵੇਰੇ ਸਭ ਤੋਂ ਪਹਿਲਾਂ ਬੀਜੇਪੀ

Flag March......
ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ

ਫਤਹਿਗੜ੍ਹ ਸਾਹਿਬ:- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਜਿਸਦੇ ਸਬੰਧ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ ਤਾਂ ਜੋ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਕਰ ਸਕਣ।ਫਤਹਿਗੜ੍ਹ ਚੂੜੀਆਂ ਵਿੱਚ ਵੀ ਇਸੇ ਸਬੰਧ ਵਿੱਚ ਪੰਜਾਬ ਪੁਲਿਸ

Gurkanwal-Kaur-joins-Congress
ਗੁਰਕੰਵਲ ਕੌਰ ਨੇ ਕਾਂਗਰਸ ‘ਚ ਮੁੜ੍ਹ ਕੀਤੀ ਸ਼ਮੂਲੀਅਤ

ਬੇਅੰਤ ਸਿੰਘ ਦੀ ਬੇਟੀ ਗੁਰਕੰਵਲ ਕੌਰ ਨੇ ਫਿਰ ਬਦਲ਼ੀ ਪਾਰਟੀ ਗੁਰਕੰਵਲ ਕੌਰ ਨੇ ਕਾਂਗਰਸ ‘ਚ ਮੁੜ੍ਹ ਕੀਤੀ ਸ਼ਮੂਲੀਅਤ ਬੀਤੇ ਦਿਨੀਂ ਬੀ.ਜੇ.ਪੀ ਦਲ ‘ਚ ਹੋਈ ਸੀ

Lalu-Prasad-Yadav-Punjab-Congress
ਪੰਜਾਬ ‘ਚ ਕਾਂਗਰਸ ਲਈ ਪ੍ਰਚਾਰ ਕਰਨਗੇ ਲਾਲੂ ਤੇ ਨਿਤੀਸ਼ ਕੁਮਾਰ!

ਚੰਡੀਗੜ੍ਹ: ਪੰਜਾਬ ਵਿਚ 4 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਪਾਰਟੀ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਣ ਜਾ ਰਹੀ ਹੈ । ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨਾਲ ਮਿਲ ਕੇ ਪੰਜਾਬ ਵਿਚ ਚੋਣ ਪ੍ਰਚਾਰ ਕਰਨਗੇ, ਹਾਲਾਂਕਿ ਬਾਗੀ

Arvind-Kejriwal
ਪੰਜਾਬ ਦੇ ਪਾਣੀਆਂ ‘ਤੇ ਕੇਜਰੀਵਾਲ ਦਾ ਗੋਲਮੋਲ ਜੁਆਬ

ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ‘ਤੇ 15 ਅਪ੍ਰੈਲ ਤੱਕ ਮਜੀਠੀਆ ਨੂੰ ਫੜ ਕੇ ਜੇਲ੍ਹ ਅੰਦਰ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਵਿਚ ਹਿੰਮਤ ਹੈ ਤਾਂ ਉਹ ਸਿਰਫ਼ ਲੰਬੀ ਤੋਂ

Navjot Sidhu Amritsar
ਕਾਂਗਰਸੀ ਝੰਡੇ ਨਾਲ ਅੰਮ੍ਰਿਤਸਰ ਪਹੁੰਚੇ ਸਿੱਧੂ, ਸ਼ਾਨਦਾਰ ਸਵਾਗਤ

ਅੰਮ੍ਰਿਤਸਰ: ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਕਾਫੀ ਲੰਮੇ ਅਰਸੇ ਮਗਰੋਂ ਅੰਮ੍ਰਿਤਸਰ ਪਹੁੰਚੇ, ਜਿੱਥੇ ਕਾਂਗਰਸੀ ਵਰਕਰਾਂ ਤੇ ਉਹਨਾਂ ਦੇ ਸਮਰਥਕਾਂ ਨੇ ਸਿੱਧੂ ਦਾ ਜ਼ੋਰਦਾਰ ਸਵਾਗਤ ਕੀਤਾ । ਸਿੱਧੂ ਨੂੰ ਕਾਂਗਰਸ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਅੰਮ੍ਰਿਤਸਰ ਪਹੁੰਚੇ ਸਿੱਧੂ ਸਮਰਥਕਾਂ ਦੀ ਭੀੜ ਵਿਚ ਘਿਰੇ ਨਜ਼ਰ

Vijay-Sampla-BJP
ਵਿਜੇ ਸਾਂਪਲਾ ਨੇ ਅਸਤੀਫੇ ਦੀ ਖਬਰ ਦਾ ਕੀਤਾ ਖੰਡਨ

ਪੰਜਾਬ ਭਾਜਪਾ ਪ੍ਰਧਾਨ ਵੱਲੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਆਉਣ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਸਾਂਪਲਾ ਨੂੰ ਦਿੱਲੀ ਸੱਦਿਆ ਜਿਥੇ ਸਾਂਪਲਾ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਰੂਬਰੂਹ ਹੁੰਦਿਆ ਅਸਤੀਫਾ ਦਿੱਤੇ ਜਾਣ ਦੀ ਖਬਰ ਦਾ ਖੰਡਨ ਕਰ ਦਿੱਤਾ| ਜ਼ਿਕਰਯੋਗ ਹੈ ਕਿ ਵਿਜੇ ਸਾਂਪਲਾ ਟਿਕਟਾਂ ਦੀ ਵੰਡ ਨੂੰ ਲੈ ਕੇ

captian-amrinder-singh
ਮੇਰੀ ਦਿਲੀ ਇੱਛਾ ਬਾਦਲ ਨੂੰ ਹਰਾਉਣ ਦੀ : ਕੈਪਟਨ

ਪਟਿਆਲਾ – ਪੰਜਾਬ ਕਾਂਗਰਸ ਪ੍ਰਧਾਨ ਤੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵਲੋਂ ਕਿੱਲਾ ਮੁਬਾਰਕ ਵਿਖੇ ਜੋਤ ਨੂੰ ਮੱਥਾ ਟੇਕਣ ਤੋਂ ਬਾਅਦ ਚੋਣ ਮੁਹਿੰਮ ਆਗਾਜ਼ ਕਰਦਿਆਂ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਗਿਆ ਹੈ। ਉਹ ਪਟਿਆਲਾ ਤੋਂ ਅੱਜ ਆਪਣੇ ਕਾਗ਼ਜ਼ ਵੀ ਭਰ ਰਹੇ ਹਨ। ਇਸ ਮੌਕੇ ਕੈਪਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਹ

Navjot-Sidhu
ਕਾਂਗਰਸ ਦੇ ਸਟਾਰ ਕੈਂਪੇਨਰ ਸਿੱਧੂ ਦੀਆਂ ਹੋਣਗੀਆਂ 70 ਰੈਲੀਆਂ!

ਅੰਮ੍ਰਿਤਸਰ: ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਵਿਚ 70 ਰੈਲੀਆਂ ਕਰਨ ਜਾ ਰਹੇ ਹਨ, ਤੇ ਇਸ ਲਈ ਪਾਰਟੀ ਨੇ ਉਹਨਾਂ ਨੂੰ ਚਾੱਪਰ ਦੇਣ ਦਾ ਵੀ ਵਾਅਦਾ ਕੀਤਾ ਹੈ।ਸੁੂਤਰਾਂ ਮੁਤਾਬਕ ਪੰਜਾਬ ਵਿਚ ਸਟਾਰ ਕੈਂਪੇਨਰ ਬਣ ਰਹੇ ਸਿੱਧੂ ਨੂੰ ਪਾਰਟੀ ਲਈ ਪ੍ਰਚਾਰ ਕਰਨ ਲਈ ਚਾੱਪਰ ਦੇਣ ਦਾ ਵਾਅਦਾ ਕੀਤਾ ਗਿਆ ਹੈ ਤਾਂ ਜੋ