SAD And AAP Party against Punjab Government : ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿੱਚ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਲਗਾਤਾਕ ਭਖਦਾ ਜਾ ਰਿਹਾ ਹੈ। ਪਰਿਵਾਰ ਵੱਲੋਂ ਇਨਸਾਫ ਨਾ ਮਿਲਣ ਤੱਕ ਮ੍ਰਿਤਕ ਦਾ ਸਸਕਾਰ ਨਾ ਕਰਨ ਦੀ ਗੱਲ ਕਹੀ ਜਾ ਰਹੀ ਹੈ। ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸਮਾਜਿਕ ਸੰਸਥਾਵਾਂ ਅਤੇ ਕਈ ਜੱਥੇਬੰਦੀਆਂ ਅੱਗੇ ਆ ਰਹੀਆਂ ਹਨ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੰਸਦ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਦੋਹਾਂ ਨੇਤਾਵਾਂ ਨੇ ਇਸ ਘਟਨਾ ਲਈ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਸਮੇਂ ਸਮਾਜ ਦੇ ਲੋਕਾਂ ਦਾ ਜਿਉਣਾ ਵੀ ਦੁੱਬਰ ਹੋਇਆ ਪਿਆ ਉਸ ਸਮੇਂ ਕੈਪਟਨ 14 ਦਿਨਾਂ ਲਈ ਯੂਰਪ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਜਗਮੇਲ ਵਰਗੀਆਂ ਦੁੱਖਦਾਈ ਵਾਰਦਾਤਾਂ ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀਆਂ ਹਨ ਅਤੇ ਸਾਡੀ ਸਰਕਾਰ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਵਿੱਚ ਨਾਕਾਮ ਰਹੀ ਹੈ। ਬਾਦਲ ਨੇ ਕਿਹਾ ਕਿ ਜਗਮੇਲ ਦਾ ਇਲਾਜ ਕਰਵਾਉਣ ਵਿੱਚ ਕੀਤੀ ਦੇਰੀ ਇੱਕ ਅਪਰਾਧਕ ਲਾਪ੍ਰਵਾਹੀ ਹੈ, ਜਿਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਇਹ ਮੁੱਦਾ ਸੰਸਦ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਲਈ ਦੂਜੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਨਾਲ ਲਿਆ ਜਾਵੇਗਾ ਤਾਂ ਜੋ ਪੰਜਾਬ ਸਰਕਾਰ ‘ਤੇ ਦਬਾਅ ਬਣ ਸਕੇ।