Ganguly on MSK Prasad: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਵੱਲੋਂ ਐਤਵਾਰ ਨੂੰ ਚੋਣ ਕਮੇਟੀ ਦੇ ਮੈਂਬਰਾਂ ਨੂੰ ਲੈ ਕੇ ਕੁਝ ਸੰਕੇਤ ਦਿੱਤੇ ਗਏ ਹਨ । ਜਿਸ ਵਿੱਚ ਸੰਕੇਤ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣ ਕਮੇਟੀ ਦੇ ਜਿਨ੍ਹਾਂ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਉਹ ਮੈਂਬਰ ਆਪਣੇ ਕਾਰਜਕਾਲ ਤੋਂ ਵੱਧ ਸਮੇਂ ਤੱਕ ਆਪਣੇ ਅਹੁਦੇ ‘ਤੇ ਨਹੀਂ ਬਣੇ ਰਹਿ ਸਕਦੇ ।

BCCI ਵੱਲੋਂ 88ਵੀਂ ਸਾਲਾਨਾ ਆਮ ਬੈਠਕ ਕੀਤੀ ਗਈ. ਜਿਸ ਦੇ ਖਤਮ ਹੋਣ ਤੋਂ ਬਾਅਦ ਗਾਂਗੁਲੀ ਨੇ ਕਿਹਾ ਕਿ ਜਿਨ੍ਹਾਂ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ ਤਾਂ ਉਸਦਾ ਮਤਲਬ ਕਾਰਜਕਾਲ ਖਤਮ ਹੋ ਚੁੱਕਿਆ ਹੈ । ਜਿਸ ਤੋਂ ਬਾਅਦ ਉਹ ਵੱਧ ਸਮੇਂ ਤੱਕ ਆਪਣੇ ਅਹੁਦੇ ‘ਤੇ ਨਹੀਂ ਰਹਿ ਸਕਦੇ । ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚੋਂ ਕਈ ਅਧਿਕਾਰੀਆਂ ਅਜਿਹੇ ਹਨ ਜਿਨ੍ਹਾਂ ਦਾ ਕਾਰਜਕਾਲ ਖਤਮ ਨਹੀਂ ਹੋਇਆ ਹੈ, ਇਸ ਲਈ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣਗੇ ।

ਉਨ੍ਹਾਂ ਕਿਹਾ ਕਿ ਉਹ ਹਰ ਸਾਲ ਚੋਣਕਾਰਾਂ ਦੀ ਨਿਯੁਕਤੀ ਨਹੀਂ ਕਰ ਸਕਦੇ । ਗਾਂਗੁਲੀ ਨੇ ਕਿਹਾ ਕਿ ICC ਵੱਲੋਂ ਹਰੇਕ ਸਾਲ ਟੂਰਨਾਮੈਂਟ ਦੀ ਮੰਗ ਕੀਤੀ ਜਾਂਦੀ ਹੈ, ਜਿਸਦਾ ਮਤਲਬ ਇਹ ਨਹੀਂ ਹੈ ਕਿ ਚੋਣਕਾਰ ਹਮੇਸ਼ਾ ਬਣੇ ਰਹਿਣਗੇ ।

ਦੱਸ ਦੇਈਏ ਕਿ ਗਾਂਗੁਲੀ ਦੇ ਬਿਆਨ ਤੋਂ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹੁਣ ਨਵੇਂ ਚੋਣਕਾਰਾਂ ਦਾ ਕਾਰਜਕਾਲ 5 ਸਾਲ ਦਾ ਹੋਵੇਗਾ । ਇਸ ਤੋਂ ਇਲਾਵਾ ਗਾਂਗੁਲੀ ਨੇ ਪ੍ਰਸ਼ਾਦ ਦੀ ਅਗਵਾਈ ਵਾਲੀ ਚੋਣ ਕਮੇਟੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਚੰਗੀ ਭੂਮਿਕਾ ਨਿਭਾਈ ਹੈ । ਉਨ੍ਹਾਂ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੈ ।